Home ਪਟਿਆਲਾ ਅਮਰੀਕਾ ਵਿਖੇ ਹੋਈ ਵਰਲਡ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਪਹਿਲਵਾਨ...

ਅਮਰੀਕਾ ਵਿਖੇ ਹੋਈ ਵਰਲਡ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਪਹਿਲਵਾਨ ਜਸਕਰਨ ਸਿੰਘ ਦਾ ਪਟਿਆਲਾ ਪੁੱਜਣ ’ਤੇ ਭਰਵਾਂ ਸਵਾਗਤ,ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਕੀਤਾ ਸਨਮਾਨਿਤ

9
0

ਪਟਿਆਲਾ 24 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਅਮਰੀਕਾ ਵਿਖੇ ਹੋਈ ਵਰਲਡ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਪਟਿਆਲਾ ਪੁੱਜੇ ਪਹਿਲਵਾਨ ਜਸਕਰਨ ਸਿੰਘ ਦਾ ਅੱਜ ਇੱਥੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਘਨੌਰ ਗੁਰਲਾਲ ਸਿੰਘ ਘਨੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ ਨੇ ਪਹਿਲਵਾਨ ਜਸਕਰਨ ਸਿੰਘ ਦਾ ਸਨਮਾਨ ਕਰਦਿਆਂ ਉਸ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।

ਇਸ ਮੌਕੇ ਗੁਰਲਾਲ ਘਨੌਰ ਨੇ ਕਿਹਾ ਕਿ ਪਟਿਆਲਾ ਦੇ ਵਸਨੀਕ ਨੌਜਵਾਨ ਪਹਿਲਵਾਨ ਜਸਕਰਨ ਸਿੰਘ ਨੇ ਕੌਮਾਂਤਰੀ ਪੱਧਰ ’ਤੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦੀ ਇਹ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾਸਰੋਤ ਹੈ ਅਤੇ ਇਸ ਨਾਲ ਹੋਰਨਾਂ ਖਿਡਾਰੀਆਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਮਿਹਨਤ ਕਰਕੇ ਵੱਡੀਆਂ ਮੱਲਾਂ ਮਾਰਨ ਦੀ ਪ੍ਰੇਰਨਾ ਮਿਲੇਗੀ।

ਇਸ ਮੌਕੇ ਜ਼ਿਲ੍ਹਾ ਕੁਸ਼ਤੀ ਸੰਸਥਾ ਪਟਿਆਲਾ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ, ਕੇਸਰ ਕੁਸ਼ਤੀ ਅਖਾੜਾ ਪਟਿਆਲਾ ਦੇ ਕੋਚ ਸਰਜ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here