Home ਪਟਿਆਲਾ ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ...

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

9
0

ਪਟਿਆਲਾ 20 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ ਮੌਕੇ ਮੰਦਰ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।

ਮੰਦਰ ਦੇ ਨਵੀਨੀਕਰਨ ਨੂੰ ਦੇਖਦਿਆਂ ਸ਼ਰਧਾਲੂਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਪ੍ਰਤੀ ਵੀ ਸੰਗਤ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਮੰਦਰ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਮਹੇਸ਼ ਮਿੱਤਲ, ਸੀ.ਏ. ਅਜੇ ਅਲੀਪੁਰੀਆ, ਡਾ. ਰਾਜ ਕੁਮਾਰ ਗੁਪਤਾ ਅਤੇ ਸੰਜੇ ਸਿੰਗਲਾ ਨੇ ਦੱਸਿਆ ਕਿ ਨਰਾਤਿਆਂ ਦੌਰਾਨ ਨਵੇਂ ਬਣੇ ਲੰਗਰ ਭਵਨ ਵਿੱਚ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਰਹੀ। ਉਨ੍ਹਾਂ ਕਿਹਾ ਕਿ ਲੰਗਰ ਭਵਨ ਵਿੱਚ ਪ੍ਰਬੰਧਾਂ ਅਤੇ ਮਿਲ ਰਹੀਆਂ ਸਹੂਲਤਾਂ ਨੂੰ ਲੈ ਕੇ ਸ਼ਰਧਾਲੂ ਕਾਫ਼ੀ ਖੁਸ਼ ਨਜ਼ਰ ਆਏ।

ਉਨ੍ਹਾਂ ਕਿਹਾ ਕਿ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਰਾਤਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨਾਂ ਲਈ ਪਹੁੰਚਦੇ ਹਨ। ਮੰਦਰ ਪ੍ਰਬੰਧਕਾਂ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਅਤੇ ਧਾਰਮਿਕ ਮਾਹੌਲ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਉਦੇਸ਼ ਸੰਗਤ ਨੂੰ ਸੁਚੱਜੇ ਢੰਗ ਨਾਲ ਦਰਸ਼ਨ ਕਰਨ ਅਤੇ ਲੰਗਰ ਦੀ ਸੇਵਾ ਦਾ ਲਾਭ ਲੈਣ ਦੀ ਸਹੂਲਤ ਦੇਣਾ ਹੈ।

ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਰਾਣੀ ਦੇ ਦਰਬਾਰ ਵਿੱਚ ਸ਼ਰਧਾਲੂਆਂ ਦੀ ਭਰਵੀਂ ਹਾਜ਼ਰੀ ਨੇ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ।

LEAVE A REPLY

Please enter your comment!
Please enter your name here