Home ਪਟਿਆਲਾ ਡੇਂਗੂ ਹਾਟਸਪਾਟ ਖੇਤਰਾਂ ਵਿਖੇ ਕੀਤੀਆ ਗਈਆ ਜਾਗਰੂਕਤਾ ਗਤੀਵਿਧੀਆ

ਡੇਂਗੂ ਹਾਟਸਪਾਟ ਖੇਤਰਾਂ ਵਿਖੇ ਕੀਤੀਆ ਗਈਆ ਜਾਗਰੂਕਤਾ ਗਤੀਵਿਧੀਆ

10
0

ਪਟਿਆਲਾ 1 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ ਹਾਟਸਪਾਟ ਖੇਤਰਾਂ ਵਿਖੇ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਅਫਸਰ ਕਲੋਨੀ, ਗਰੀਨ ਪਾਰਕ ਕਲੋਨੀ, ਗੋਬਿੰਦ ਬਾਗ, ਜੋੜੀਆਂ ਭੱਠੀਆਂ, ਘੁੰਮਨ ਨਗਰ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਕਈ ਥਾਵਾਂ ਉੱਤੇ ਮਿਲਿਆ ਲਾਰਵਾ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ। ਇਸ ਮੌਕੇ ਆਮ ਜਨਤਾ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਵੱਲੋਂ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਤੇ ਘਰਾਂ ਦੇ ਅੰਦਰ ਪਈਆਂ ਖਾਲੀ ਚੀਜ਼ਾਂ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਨਰਸਿੰਗ ਵਿਦਿਆਰਥੀਆਂ, ਆਸ਼ਾ ਵਰਕਰਾਂ, ਵਿਲੇਜ ਹੈਲਥ ਕਮੇਟੀਆਂ ਦੇ ਮੈਂਬਰਾਂ ਦੇ ਨਾਲ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਕਿਤੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ ਉਸ ਨੂੰ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ ਉੱਤੇ ਵੀ ਲਾਰਵੀਸਾਈਡ ਦਾ ਸਪਰੇਅ ਕੀਤਾ ਜਾ ਰਿਹਾ ਹੈ। ਉਹਨਾਂ ਤੇਜ਼ ਬੁਖਾਰ ਅਤੇ ਬਦਨ ਦਰਦ ਦੀ ਸ਼ਿਕਾਇਤ ਹੋਣ ਤੇ ਡੇਂਗੂ ਜਾਂਚ ਕਰਵਾਉਣ ਦੀ ਸਲਾਹ ਦਿੱਤੀ।

ਜਿਲ੍ਹਾ ਐਪੀਡੋਮੋਲੋਜਿਸਟ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜਿਲ੍ਹੇ ਭਰ ਦੇ 27312 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 374 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 1021939 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 7435 ਥਾਂਵਾ ਤੇ ਲਾਰਵਾ ਮਿਲਿਆ ਜਿਸ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਉਹਨਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਟਿਆਲਾ ਵਿੱਚ 44 ਡੇਂਗੂ ਦੇ ਕੇਸ ਮਿਲੇ ਹਨ। ਦਫਤਰ ਸਿਵਲ ਸਰਜਨ ਵਿਖੇ ਡੇਂਗੂ ਦੀ ਰੋਕਥਾਮ ਅਤੇ ਬਚਾਅ ਸਬੰਧੀ ਸਿਹਤ ਸੁਪਰਵਾਈਜ਼ਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡੇਂਗੂ ਦੀ ਸਥਿਤੀ, ਘਰ-ਘਰ ਸਰਵੇਖਣ, ਮੱਛਰ ਦੇ ਲਾਰਵੇ ਦੀ ਜਾਂਚ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ।

LEAVE A REPLY

Please enter your comment!
Please enter your name here