1 ਜੂਨ(ਜਿੱਤੇਸ ਜੌਲੀ)
ਅੱਜ ਭਾਜਪਾ ਨੇਤਾ ਡਾ. ਗੁਰਵਿੰਦਰ ਕਾਂਸਲ ਨੇ ਭਾਜਪਾ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਜੀ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲ ਕੇ ਪ੍ਰਧਾਨ ਬਣਨ ਦੀ ਦਿਲੋਂ ਮੁਬਾਰਕਬਾਦ ਦਿੱਤੀ।
ਇਸ ਮੌਕੇ ਆਉਣ ਵਾਲੀਆਂ ਚੋਣਾਂ ਚ ਹੋਰ ਮਜਬੂਤੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਜੀ, ਭਾਜਪਾ ਸ਼ਹਿਰੀ ਪ੍ਰਧਾਨ ਸ਼੍ਰੀ ਵਿਜੈ ਕੁਮਾਰ ਕੁਕਾ ਜੀ ਅਤੇ ਹੋਰ ਭਾਜਪਾ ਆਗੂ ਮੌਜੂਦ ਸਨ।



















