Home ਪਟਿਆਲਾ ਪਰਵਿੰਦਰ ਝੋਟਾ ਕਤਲ ਕੇਸ ਵਿੱਚ ਇਨਸਾਫ਼ ਦੀ ਮੰਗ ਨੂੰ ਲੈਕੇ ਗੁਰਸ਼ਰਨ ਕੌਰ...

ਪਰਵਿੰਦਰ ਝੋਟਾ ਕਤਲ ਕੇਸ ਵਿੱਚ ਇਨਸਾਫ਼ ਦੀ ਮੰਗ ਨੂੰ ਲੈਕੇ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਸਮਾਣਾ ਵਿਖੇ ਵਿਸ਼ਾਲ ਕੈਂਡਲ ਮਾਰਚ।,ਭਗਵੰਤ ਮਾਨ ਸਰਕਾਰ ਅਸਤੀਫ਼ਾ ਦੇਵੇ ਅਤੇ ਨਸ਼ਿਆਂ ਨੂੰ ਲੈਕੇ ਕਤਲ ਮਾਮਲੇ ਦੀ ਜਾਂਚ ਸੀਬੀਆਈ ਕਰੇ: ਰੰਧਾਵਾ

8
0

ਪਟਿਆਲਾ 16 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਬੀਬੀ ਗੁਰਸ਼ਰਨ ਕੌਰ ਰੰਧਾਵਾ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੀ ਅਗਵਾਈ ਹੇਠ ਅੱਜ ਸ਼ਹਿਰ ਸਮਾਣਾ ਵਿਖੇ ਸਵਰਗਵਾਸੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈਕੇ ਸੈਂਕੜੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਹਾਜ਼ਰ ਸਾਥੀਆਂ ਨੇ ਮੋਮਬੱਤੀਆਂ ਜਗਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕੀਤੀ।
ਇਸ ਮੌਕੇ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦੀ ਮੰਗ ਅਨੁਸਾਰ ਇਸ ਕਤਲ ਮਾਮਲੇ ਦੀ ਨਿਰਪੱਖ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇ। ਬੀਬੀ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ, ਗੈਂਗਸਟਰ ਕਲਚਰ, ਲੁੱਟਾਂ ਖੋਹਾਂ, ਪੇਪਰ ਲੀਕ, ਰਿਸ਼ਵਤਖੋਰੀ ਤੇ ਬੇਰੁਜ਼ਗਾਰੀ ਨੇ ਨੌਜਵਾਨ ਬੱਚੇ ਤੇ ਉਹਨੇ ਦੇ ਮਾਪਿਆਂ ਨੂੰ ਝੰਝੋੜ ਕੇ ਰੱਖ ਦਿੱਤਾ ਹੈ।
ਕੈਂਡਲ ਮਾਰਚ ਦੌਰਾਨ ਜਿਲਾ ਯੂਥ ਕਾਂਗਰਸ ਪਟਿਆਲਾ ਦੇ ਸਾਬਕਾ ਪ੍ਰਧਾਨ ਜਸਵਿੰਦਰ ਰੰਧਾਵਾ, ਟਿੰਕਾ ਗਾਜੇਵਾਸ ਸ: ਐਮਸੀ ਤੇ ਹਰਦੀਪ ਕੁਲਾਰਾਂ ਬਲਾਕ ਪ੍ਰਧਾਨ, ਸਮੇਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮੰਗ ਉਠਾਈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਸ਼ਿਆਂ ਅਤੇ ਲਾਅ ਐਂਡ ਆਰਡਰ ਦੀ ਮਾੜੀ ਸਥਿਤੀ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ।

ਇਸ ਮੌਕੇ ਨਛੱਤਰ ਸਿੰਘ ਅਰਾਈਂਮਾਜਰਾ, ਅਮਰਜੀਤ ਸਿੰਘ ਘੱਗਾ, ਸਵਰਨ ਮਠਾੜੂ, ਰਾਜਾ ਸਰਾਉ ਤੇ ਧਰਮਪਾਲ ਕੰਡਾਰਾ ਨੇ ਕਿਹਾ ਕਿ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣੇ ਪਿਆਰੇ ਨੂੰ ਇਸ ਤਰ੍ਹਾਂ ਗੁਆਉਣਾ ਬਹੁਤ ਵੱਡਾ ਦੁੱਖ ਹੈ। ਅਜਿਹੇ ਗੰਭੀਰ ਮਾਮਲਿਆਂ ਵਿੱਚ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ ਅਤੇ ਜਾਂਚ ਪੂਰੀ ਨਿਰਪੱਖਤਾ ਨਾਲ ਹੋਵੇ।

ਇਸ ਮੌਕੇ ਮੇਜਰ ਢੀਂਡਸਾਂ, ਪ੍ਰਗਟ ਸਿੰਘ ਚੌਂਹਠ, ਸਤਨਾਮ ਸੰਧੂ, ਤਜਿੰਦਰ ਸਿੰਘ ਗਾਜੇਵਾਸ ਨੇ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਜਾਰੀ ਰੱਖੇਗੀ। ਪ੍ਰਦਰਸ਼ਨਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦਾ ਕਾਨੂੰਨ-ਵਿਵਸਥਾ ਵਿੱਚ ਭਰੋਸਾ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿੱਚ ਪਾਰਦਰਸ਼ੀ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ।

ਇਸ ਕੈਂਡਲ ਮਾਰਚ ਵਿੱਚ ਸੈਂਕੜੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਇਨਸਾਫ਼ ਦੀ ਮੰਗ ਕਰਨ ਵਾਲੇ ਸਾਥੀਆਂ ਨੇ ਸ਼ਮੂਲੀਅਤ ਕੀਤੀ।
ਅੱਜ ਦੇ ਇਸ ਕੈਂਡਲ ਮਾਰਚ ਵਿੱਚ ਨਵੀਨ ਸਿੰਗਲਾ, ਸੁਨੀਲ ਬੱਬਰ, ਬੱਬੀ ਚਿਕਨ, ਜੋਗਾ ਸਿੰਘ ਬਦਨਪੁਰ, ਕਰਨਵੀਰ ਇੱਤਰ, ਦੀਪੂ ਭੰਡਾਰੀ, ਬੂਟਾ ਘਿਓਰਾ, ਮਨੀ ਗਜੇਵਾਸ, ਨਾਜਰ ਗਾਜੇਵਾਸ, ਸਿਮਰ ਮਿਆਲਾਂ, ਗੁਰਪ੍ਰੀਤ ਵੈਦਵਾਨ ਪੀਏ, ਪ੍ਰਭਜੋਤ ਭਿੰਡਰ, ਕਾਲਾ ਬਠੋਈ, ਸ਼ਿਵਜੀ ਸ਼ਰਮਾ, ਲੱਕੀ ਗਰਗ ਪ੍ਰਧਾਨ ਸੇਵਾਦਲ, ਮੀਤਾ ਵਿਰਕ ਯੂਥ ਕਾਂਗਰਸ ਆਗੂ, ਨਵਦੀਪ ਨੰਬਰਦਾਰ, ਰਜਿੰਦਰ ਗਾਜੇਵਾਸ, ਅਬਦੁਸੰਮਦ ਖਾਨ, ਰੋਸ਼ਨ ਸਿੰਘ ਲਲੋਛੀ, ਅੰਮ੍ਰਿਤ ਗੱਜੂਮਾਜਰਾ, ਲਵਲੀ ਸੁਖੀਜਾ, ਪੂਜਾ ਗਰਗ ਪ੍ਰਧਾਨ ਮਹਿਲਾ ਕਾਂਗਰਸ, ਸੱਤਾ ਸੰਧੂ, ਗੁਰਬਚਨ ਚਾਹਲ, ਦਰਬਾਰਾ ਬੰਮਣਾ, ਗੁਰਪ੍ਰੀਤ ਤਲਵੰਡੀ ਤਰਸੇਮ ਮੋਬਾਈਲ, ਸਾਰਿਆਂ ਨੇ ਇਕਜੁੱਟ ਹੋ ਕੇ ਮੰਗ ਕੀਤੀ ਕਿ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਜਲਦ ਇਨਸਾਫ਼ ਦਿੱਤਾ ਜਾਵੇ, ਕਤਲ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਅਤੇ ਸਰਕਾਰ ਇਸ ਮਾਮਲੇ ਪ੍ਰਤੀ ਆਪਣੀ ਜਵਾਬਦੇਹੀ ਯਕੀਨੀ ਬਣਾਏ।

LEAVE A REPLY

Please enter your comment!
Please enter your name here