ਪਟਿਆਲਾ 27 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ
ਵਿਜੀਲੈਂਸ ਜਾਗਰੂਕਤਾ ਹਫ਼ਤਾ–2026 ਦੇ ਮੌਕੇ ’ਤੇ ਸ੍ਰੀ ਐਸ. ਕੇ. ਸ਼੍ਰੀਵਾਸਤਵ, ਪ੍ਰਮੁੱਖ ਮੁੱਖ ਪ੍ਰਸ਼ਾਸਨਿਕ ਅਧਿਕਾਰੀ (PCAO), ਪਟਿਆਲਾ ਲੋਕੋਮੋਟਿਵ ਵਰਕਸ (ਪੀਐਲਡਬਲਿਊ), ਪਟਿਆਲਾ ਵੱਲੋਂ ਅੱਜ ਪੀਐਲਡਬਲਿਊ ਦੇ ਪ੍ਰਸ਼ਾਸਨਿਕ ਭਵਨ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ ਗਈ। ਇਸ ਮੌਕੇ ਸਾਰਿਆਂ ਨੇ ਆਪਣੇ ਸਰਕਾਰੀ ਕਰਤੱਵਾਂ ਦੀ ਪਾਲਣਾ ਕਰਦਿਆਂ ਇਮਾਨਦਾਰੀ, ਪਾਰਦਰਸ਼ਤਾ, ਜਵਾਬਦੇਹੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ।
ਸਹੁੰ ਚੁੱਕ ਸਮਾਗਮ ਤੋਂ ਬਾਅਦ ਵਿਜੀਲੈਂਸ ਪ੍ਰਤੀ ਜਾਗਰੂਕਤਾ ਫੈਲਾਉਣ, ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਅਤੇ ਜਨਤਕ ਜੀਵਨ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਦੇ ਮਹੱਤਵ ਨੂੰ ਉਜਾਗਰ ਕਰਨ ਲਈ ਇੱਕ ਨੁੱਕੜ ਨਾਟਕ ਦਾ ਆਯੋਜਨ ਵੀ ਕੀਤਾ ਗਿਆ। ਇਸ ਪਹਿਲਕਦਮੀ ਦਾ ਉਦੇਸ਼ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਸਰਕਾਰੀ ਫ਼ਰਜ਼ਾਂ ਦੀ ਪਾਲਣਾ ਪੂਰੀ ਇਮਾਨਦਾਰੀ, ਸੱਚਾਈ ਅਤੇ ਜਵਾਬਦੇਹੀ ਨਾਲ ਕਰਨ ਲਈ ਪ੍ਰੇਰਿਤ ਕਰਨਾ ਸੀ।



















