Home ਪਟਿਆਲਾ ਭਾਜਪਾ ਦੇ ਨਵੇਂ ਪ੍ਰਧਾਨ ਨਾਲ ਪੰਜਾਬ ਨਵੀਆਂ ਤਰੱਕੀਆਂ ਵੱਲ ਵਧੇਗਾ – ਕਰੁਨ...

ਭਾਜਪਾ ਦੇ ਨਵੇਂ ਪ੍ਰਧਾਨ ਨਾਲ ਪੰਜਾਬ ਨਵੀਆਂ ਤਰੱਕੀਆਂ ਵੱਲ ਵਧੇਗਾ – ਕਰੁਨ ਕੌੜਾ

19
0

ਜਿੱਤੇਸ ਜੌਲੀ ’28 ਮਈ’ ਪਟਿਆਲਾ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਜੀ ਦੀ ਨਿਯੁਕਤੀ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਪੰਜਾਬ ਦੀ ਰਾਜਨੀਤੀ ਲਈ ਇੱਕ ਮਜ਼ਬੂਤ ਕਦਮ ਮੰਨਿਆ ਜਾ ਰਿਹਾ ਹੈ। ਕੇਵਲ ਸਿੰਘ ਢਿੱਲੋਂ ਲੰਮੇ ਸਮੇਂ ਤੋਂ ਲੋਕਾਂ ਨਾਲ ਜੁੜੇ ਰਹੇ ਹਨ ਅਤੇ ਉਨ੍ਹਾਂ ਦੇ ਰਾਜਨੀਤਿਕ ਤਜਰਬੇ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

ਪੰਜਾਬ ਇਸ ਸਮੇਂ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਨੌਜਵਾਨਾਂ ਦੀ ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਉਦਯੋਗਾਂ ਦਾ ਘਟਦਾ ਵਿਸ਼ਵਾਸ ਅਤੇ ਕਿਸਾਨਾਂ ਨਾਲ ਜੁੜੇ ਮੁੱਦੇ ਲੋਕਾਂ ਲਈ ਚਿੰਤਾ ਦਾ ਕਾਰਨ ਬਣੇ ਹੋਏ ਹਨ। ਅਜਿਹੇ ਸਮੇਂ ਵਿੱਚ ਭਾਜਪਾ ਦੀ ਨਵੀਂ ਲੀਡਰਸ਼ਿਪ ਤੋਂ ਲੋਕਾਂ ਨੂੰ ਕਾਫੀ ਉਮੀਦਾਂ ਹਨ। ਪਾਰਟੀ ਦਾ ਮੰਨਣਾ ਹੈ ਕਿ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਲਿਆਂਦਾ ਜਾਵੇਗਾ।

ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਨਵੀਂ ਲੀਡਰਸ਼ਿਪ ਨਾਲ ਸੰਗਠਨ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ ਅਤੇ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਭਾਜਪਾ ਦੀ ਪਹੁੰਚ ਵਧੇਗੀ। ਆਉਣ ਵਾਲੇ ਸਮੇਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਅਤੇ ਪੰਜਾਬ ਦੇ ਵਿਕਾਸ ਸੰਬੰਧੀ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਵਿਸ਼ੇਸ਼ ਯੋਜਨਾਵਾਂ ਉਤੇ ਕੰਮ ਕੀਤਾ ਜਾਵੇਗਾ।

ਭਾਜਪਾ ਆਗੂ ਕਰੁਨ ਕੌੜਾ ਨੇ ਕੇਵਲ ਸਿੰਘ ਢਿੱਲੋਂ ਜੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਦਾ ਆਧਾਰ ਹਰ ਵਰਗ ਵਿੱਚ ਵਧੇਗਾ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਕਾਰਗੁਜ਼ਾਰੀ ਅਤੇ ਤਜਰਬਾ ਪਾਰਟੀ ਨੂੰ ਨਵੀਂ ਉਚਾਈਆਂ ਤੱਕ ਲੈ ਕੇ ਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਕਰੁਨ ਕੌੜਾ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਭਾਜਪਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਜੀ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

LEAVE A REPLY

Please enter your comment!
Please enter your name here