Home ਪਟਿਆਲਾ ਵਾਰਡ ਨੰਬਰ 38 ਵਿੱਚ ਸੜਕਾਂ ਦੇ ਨਿਰਮਾਣ ਦਾ ਕੰਮ ਜ਼ੋਰਾਂ ’ਤੇ —...

ਵਾਰਡ ਨੰਬਰ 38 ਵਿੱਚ ਸੜਕਾਂ ਦੇ ਨਿਰਮਾਣ ਦਾ ਕੰਮ ਜ਼ੋਰਾਂ ’ਤੇ — ਹਰਪਾਲ ਜੁਨੇਜਾ

6
0

ਪਟਿਆਲਾ 16 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਅੱਜ ਹਲਕਾ ਪਟਿਆਲਾ ਦੇ ਵਾਰਡ ਨੰਬਰ 38 ਵਿੱਚ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਲਾਕਾ ਨਿਵਾਸੀਆਂ ਨੂੰ ਬਿਹਤਰ ਸੜਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵੱਖ-ਵੱਖ ਇਲਾਕਿਆਂ ਦੀਆਂ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਹਰਪਾਲ ਜੁਨੇਜਾ ਨੇ ਦੱਸਿਆ ਕਿ ਵਾਰਡ ਨੰਬਰ 38 ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਰੋਜ਼ ਐਵਨਿਊ, ਸ਼੍ਰੀ ਗੁਰੂ ਤੇਗ ਬਹਾਦਰ ਕਲੋਨੀ, ਮਾਲਵਾ ਕਲੋਨੀ ਅਤੇ ਮੇਨ ਰੋਡਾਂ ਅਤੇ ਵਾਰਡ ਦੀਆਂ ਹੋਰ ਸਾਰੀਆਂ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣਾ ਲੋਕਾਂ ਦੀ ਇੱਕ ਅਹਿਮ ਲੋੜ ਹੈ। ਸੜਕਾਂ ਦੀ ਹਾਲਤ ਵਿੱਚ ਸੁਧਾਰ ਆਉਣ ਨਾਲ ਜਿੱਥੇ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਇਲਾਕਾ ਨਿਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਵੀ ਵੱਡੀ ਸਹੂਲਤ ਮਿਲੇਗੀ।

ਹਰਪਾਲ ਜੁਨੇਜਾ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਤਾ ਕੇ ਵਾਰਡ ਨੰਬਰ 38 ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਇਸੇ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗਤੀ ਨੂੰ ਬਰਕਰਾਰ ਰੱਖਦਿਆਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਵਾਰਡ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰੀ ਮੁੱਖ ਤਰਜੀਹ ਹੈ। ਇਲਾਕੇ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਦੌਰਾਨ ਸਹਿਯੋਗ ਦੇਣ, ਤਾਂ ਜੋ ਸਾਰੇ ਕੰਮ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਪੂਰੇ ਕੀਤੇ ਜਾ ਸਕਣ। ਸੜਕਾਂ ਤੋਂ ਇਲਾਵਾ ਜੋ ਵੀ ਬੁਨਿਆਦੀ ਸਹੂਲਤਾਂ ਦੇ ਕੰਮ ਹਨ ਜਲਦ ਤੋਂ ਜਲਦ ਪੂਰੇ ਕੀਤੇ ਜਾਣਗੇ।

LEAVE A REPLY

Please enter your comment!
Please enter your name here