Home ਪਟਿਆਲਾ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵਲੋਂ ਸੜਕ ਦੇ ਵਿਕਾਸ ਕਾਰਜਾਂ ਚ ਲਿਆਂਦੀ...

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵਲੋਂ ਸੜਕ ਦੇ ਵਿਕਾਸ ਕਾਰਜਾਂ ਚ ਲਿਆਂਦੀ ਤੇਜੀ

11
0

ਪਟਿਆਲਾ 24 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਢਿਲੋਂ ਕਲੋਨੀ, ਰੋਜ਼ ਕਲੋਨੀ, ਜੋਗਿੰਦਰ ਨਗਰ ਤੋਂ ਬਾਅਦ ਪ੍ਰਤਾਪ ਨਗਰ ਵਿਖੇ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਐਕਸੀਅਨ ਨਰਾਇਣ ਦਾਸ, ਕੋਂਸਲਰ ਜਗਮੋਹਨ ਚੌਹਾਨ, ਰੁਪਿੰਦਰ ਸਿੰਘ ਕੋਚ ਅਤੇ
ਇਲਾਕੇ ਦੇ ਪਤਵੰਤੇ ਸੱਜਣ ਅਤੇ ਹੋਰ ਮੌਜੂਦ ਵਿਅਕਤੀ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦਾ ਨਿਰਮਾਣ ਅਤੇ ਸੁਧਾਰ ਸ਼ਹਿਰੀ ਵਿਕਾਸ ਦਾ ਅਹਿਮ ਹਿੱਸਾ ਹੈ, ਕਿਉਂਕਿ ਇਸ ਨਾਲ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਸਹੂਲਤ ਮਿਲਦੀ ਹੈ ਅਤੇ ਇਲਾਕੇ ਦੀ ਆਵਾਜਾਈ ਵਿਵਸਥਾ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਦੱਸਿਆ ਕਿ ਇਨਾ ਸੜਕ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਸੜਕ ਦੇ ਨਿਰਮਾਣ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵਧੇਰੇ ਸਹੂਲਤ ਮਿਲੇਗੀ ਅਤੇ ਇਲਾਕੇ ਦੀਆਂ ਸੜਕੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ।

ਵਿਧਾਇਕ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋੜ ਅਨੁਸਾਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕੰਮ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਸਮੇਂ ਕੰਮ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ। ਸੜਕਾਂ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੁੰਦੀ ਹੈ, ਸਗੋਂ ਇਲਾਕੇ ਦੇ ਸਮੁੱਚੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤੀ ਮਿਲਦੀ ਹੈ।

LEAVE A REPLY

Please enter your comment!
Please enter your name here