ਪਟਿਆਲਾ, 20 ਜੂਨ(ਮੁੱਖ ਸੰਪਾਦਕ)ਜਿਤੇਸ਼ ਜੌਲੀ
ਅਖਿਲ ਭਾਰਤੀ ਕਾਂਗਰਸ ਕਮੇਟੀ (AICC) ਦੀ ਸਕੱਤਰ ਅਤੇ ਪੰਜਾਬ ਆਬਜ਼ਰਵਰ ਭੈਣ ਹੀਨਾ ਕਾਵੜੇ ਜੀ ਨੇ ਅੱਜ ਸਾਬਕਾ ਮੇਅਰ ਪਟਿਆਲਾ ਸੰਜੀਵ ਸ਼ਰਮਾ ਬਿੱਟੂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸ ਮੌਕੇ ਸੰਜੀਵ ਸ਼ਰਮਾ ਬਿੱਟੂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਭੈਣ ਹੀਨਾ ਕਾਵੜੇ ਜੀ ਦਾ ਨਿੱਘਾ ਅਤੇ ਭਰਪੂਰ ਸਵਾਗਤ ਕੀਤਾ ਗਿਆ। ਇਸ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ, ਬੂਥ ਪੱਧਰ ਤੱਕ ਪਾਰਟੀ ਦੀ ਪਕੜ ਨੂੰ ਮਜ਼ਬੂਤ ਬਣਾਉਣ, ਆਮ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਵਿਸ਼ੇਸ਼ ਰਣਨੀਤੀ ਉੱਤੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਦੇਣ ਅਤੇ ਉਨ੍ਹਾਂ ਦੇ ਹੱਲ ਲਈ ਪਾਰਟੀ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ।
ਭੈਣ ਹੀਨਾ ਕਾਵੜੇ ਜੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਵਿਕਾਸ, ਭਾਈਚਾਰਕ ਸਾਂਝ, ਲੋਕ ਭਲਾਈ ਅਤੇ ਸੂਬੇ ਦੀ ਖੁਸ਼ਹਾਲੀ ਲਈ ਵਚਨਬੱਧ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ, ਸਮਰਪਣ ਅਤੇ ਲੋਕਾਂ ਦੇ ਵਿਸ਼ਵਾਸ ਦੇ ਬਲ ‘ਤੇ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਮਜ਼ਬੂਤ ਅਤੇ ਭਰੋਸੇਯੋਗ ਵਿਕਲਪ ਵਜੋਂ ਉਭਰੇਗੀ।
ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਪੂਰੀ ਤਨਦੇਹੀ ਨਾਲ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਅਤੇ ਉਨ੍ਹਾਂ ਨੇ ਭੈਣ ਹੀਨਾ ਕਾਵੜੇ ਜੀ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ, ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਅਤੇ ਕੀਮਤੀ ਮਾਰਗਦਰਸ਼ਨ ਲਈ ਦਿਲ ਤੋਂ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਦੀ ਮਜ਼ਬੂਤੀ, ਸੰਗਠਨਾਤਮਕ ਢਾਂਚੇ ਦੇ ਵਿਸਥਾਰ ਅਤੇ ਪਟਿਆਲਾ ਦੇ ਲੋਕਾਂ ਨਾਲ ਹੋਰ ਨੇੜਲਾ ਸੰਪਰਕ ਸਥਾਪਤ ਕਰਨ ਲਈ ਅਤੇ ਹੋਰ ਕਈ ਅਹਿਮ ਮੁੱਦਿਆਂ ‘ਤੇ ਵੀ ਚਰਚਾ ਕੀਤੀ ।




















