ਪਟਿਆਲਾ13 ਅਗਸਤ(ਮੁੱਖ ਸੰਪਾਦਕ) ਜਿਤੇਸ਼ ਜੋਲੀ
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹਮਲੇ ਕੀਤੇ ਜਾਣ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਘੋਰ ਨਿੰਦਾ ਕਰਦਿਆਂ ਹਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ ਅਤੇ ਇਸ ਦੌਰਾਨ ਉਨ੍ਹਾਂ ’ਤੇ ਹਮਲਾ ਕੀਤਾ ਜਾਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਜਿਸ ਵੀ ਵਿਅਕਤੀ ਨੇ ਕਾਨੂੰਨ ਹੱਥਾਂ ਵਿਚ ਲਿਆ ਉਸ ਖਿਲਾਫ਼ ਕਾਨੂੰਨ ਨੂੰ ਬਣਦੀ ਸਖਤ ਤੋਂ ਸਖਤ ਕਾਰਵਾਈ ਕਰਨੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਨਿਮਾਣਾ ਹੋ ਕੇ ਕੋਈ ਵੀ ਸੰਗਤ ਰੂਪ ਵਿਚ ਗਿਆ ਉਸ ’ਤੇ ਅਜਿਹਾ ਹਮਲਾ ਬਰਦਾਸ਼ਤਯੋਗ ਨਹੀਂ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਇਹ ਦੂਜਾ ਹਮਲਾ, ਅਜਿਹੀਆਂ ਸਾਜਿਸ਼ਾਂ ਰਚਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਣੀ ਬਣਦੀ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਸੁਖਬੀਰ ਸਿੰਘ ਬਾਦਲ ਦੀ ਚੜਦੀਕਲਾ ਅਤੇ ਸਲਾਮੀ ਦੀ ਅਰਦਾਸ ਵੀ ਕੀਤੀ ਹੈ ਕਿ ਉਹ ਹਿੰਮਤ ਤੇ ਹੌਸਲੇ ਵਿਚ ਰਹਿਣ ਸਮੁੱਚਾ ਪੰਥ ਉਨ੍ਹਾਂ ਨਾਲ ਖੜਾ ਹੈ।


















