Home Uncategorized ਇਹ ਇੱਕ ਹਫ਼ਤੇ ਤੋਂ ਵੱਧ ਸਮੇਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਦੂਜਾ...

ਇਹ ਇੱਕ ਹਫ਼ਤੇ ਤੋਂ ਵੱਧ ਸਮੇਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਦੂਜਾ ਵਾਧਾ 

28
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਅਗਵਾਈ ਹੇਠਲੀ ਭਾਜਪਾ (BJP Government) ਦੀ ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਮਹਿੰਗਾਈ (Inflation) ਵਿੱਚ ਧੱਕਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਮੁੜ ਪੈਟਰੋਲ-ਡੀਜਲ ਦੀਆਂ ਕੀਮਤਾਂ (Oil Price Hiked) ਵਿੱਚ ਵਾਧਾ ਕਰ ਦਿੱਤਾ ਹੈ, ਜੋ ਕਿ 5 ਦਿਨਾਂ ਵਿੱਚ ਦੂਜੀ ਵਾਰ ਕੀਤਾ ਗਿਆ ਹੈ। ਇਸ ਪਿੱਛੇ ਤੇਲ ਕੰਪਨੀਆਂ ਨੂੰ ਮਿਡਲ ਈਸਟ ਜੰਗ (Middle East Tension) ਕਾਰਨ ਹੋ ਰਹੇ ਘਾਟੇ ਦਾ ਕਾਰਨ ਦੱਸਿਆ ਜਾ ਰਿਹਾ ਹੈ।

ਅੱਜ ਸਵੇਰੇ, 19 ਮਈ ਨੂੰ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ। ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਇਹ ਇੱਕ ਹਫ਼ਤੇ ਤੋਂ ਵੱਧ ਸਮੇਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਦੂਜਾ ਵਾਧਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਤਾਜ਼ਾ ਵਾਧਾ ਆਮ ਲੋਕਾਂ ਦੀਆਂ ਜੇਬਾਂ ‘ਤੇ ਹੋਰ ਬੋਝ ਪਾ ਸਕਦਾ ਹੈ।

LEAVE A REPLY

Please enter your comment!
Please enter your name here