ਜਲੰਧਰ ਦੇ ਰਾਜਾ ਗਾਰਡਨ ਇਲਾਕੇ ਵਿੱਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਧਾਮੀ ਨੇ ਕਿਹਾ ਕਿ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ ਅਤੇ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਸੰਗਤਾਂ ਨੂੰ ਵੀ ਗੁਰਬਾਣੀ ਦੀ ਮਰਯਾਦਾ ਅਨੁਸਾਰ ਸੰਭਾਲ ਕਰਨ ਦੀ ਅਪੀਲ ਕੀਤੀ।




















