Home ਪਟਿਆਲਾ ਖੇਤੀ ਮੰਤਰੀ ਖੁੱਡੀਆਂ ਵੱਲੋਂ ਘਨੌਰ’ਚ ਮੁਆਵਜ਼ਾ ਚੈੱਕ ਵੰਡੇ, ਰਕਮ ਖਾਤਿਆਂ ਵਿੱਚ ਟ੍ਰਾਂਸਫਰ...

ਖੇਤੀ ਮੰਤਰੀ ਖੁੱਡੀਆਂ ਵੱਲੋਂ ਘਨੌਰ’ਚ ਮੁਆਵਜ਼ਾ ਚੈੱਕ ਵੰਡੇ, ਰਕਮ ਖਾਤਿਆਂ ਵਿੱਚ ਟ੍ਰਾਂਸਫਰ ਕਰਨ ਦੀ ਸ਼ੁਰੂਆਤ

23
0

ਪਟਿਆਲਾ 9 ਜੂਨ(ਮੁੱਖ ਸੰਪਾਦਕ)ਜ਼ਿਤੇਸ਼ ਜੌਲੀ
ਅੱਜ ਅਨਾਜ ਮੰਡੀ ਘਨੌਰ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਜੀ ਦੀ ਮੌਜੂਦਗੀ ਵਿੱਚ ਹਲਕੇ ਦੇ 227 ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 86 ਲੱਖ ਰੁਪਏ ਦੀ ਆਖਰੀ ਕਿਸ਼ਤ ਦੇ ਮੁਆਵਜ਼ੇ ਦੇ ਚੈੱਕ ਸੌਂਪੇ ਅਤੇ ਰਕਮ ਸਿੱਧੀ ਖਾਤਿਆਂ ਵਿੱਚ ਟ੍ਰਾਂਸਫਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ।
ਇਸ ਦੇ ਨਾਲ ਹੀ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮਾਰਕਿਟ ਕਮੇਟੀ ਘਨੌਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਜੀ, ਚੇਅਰਮੈਨ ਜਰਨੈਲ ਸਿੰਘ ਮੰਨੂ ਜੀ, ਚੇਅਰਮੈਨ ਇੰਦਰਜੀਤ ਸਿੰਘ ਸਿਆਲੂ ਜੀ, ਹੋਰ ਪਤਵੰਤੇ ਸੱਜਣ ਅਤੇ ਹਲਕਾ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

LEAVE A REPLY

Please enter your comment!
Please enter your name here