ਪੰਜਾਬੀਆਂ ਦੀ ਸੇਵਾ ਲਈ ਸਿਆਸਤ ਵਿੱਚ ਆਏ ਸਨੀ ਢਿੱਲੋਂ
ਪਟਿਆਲਾ,16 ਜੂਨ(ਮੁੱਖ ਸੰਪਾਦਕ)ਜਿਤੇਸ਼ ਜੌਲੀ
ਸਮਾਜ ਸੇਵੀ ਸੰਦੀਪ ਸਿੰਘ ਸਨੀ ਢਿੱਲੋਂ ਨੇ ਕਿਹਾ ਹੈ ਕਿ ਉਹ ਪੰਜਾਬੀਆਂ ਦੀ ਸੇਵਾ ਕਰਨ ਦੇ ਮਕਸਦ ਨਾਲ ਅਮਰੀਕਾ ਤੋਂ ਪੰਜਾਬ ਆਏ ਹਨ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਇੱਛੁਕ ਹਨ ਅਤੇ ਪਟਿਆਲਾ ਸ਼ਹਿਰੀ ਜਾਂ ਪਟਿਆਲਾ ਦਿਹਾਤੀ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ।
ਸਨੀ ਢਿੱਲੋਂ ਨੇ ਕਿਹਾ ਕਿ ਉਹ ਇਸ ਵੇਲੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਗੱਲਬਾਤ ਕਰ ਰਹੇ ਹਨ। ਜੇਕਰ ਕਿਸੇ ਪਾਰਟੀ ਨਾਲ ਟਿਕਟ ਬਾਰੇ ਸਹਿਮਤੀ ਨਾ ਬਣੀ ਤਾਂ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਣਗੇ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਪੰਜਾਬ ਦੇ ਵਿਕਾਸ ਲਈ ਉਹ ਹਰ ਸੰਭਵ ਯਤਨ ਕਰਨਗੇ। ਸਨੀ ਢਿੱਲੋਂ ਨੇ ਦੱਸਿਆ ਕਿ ਅਗਲੇ ਕੁਝ ਦਿਨਾਂ ਵਿੱਚ ਉਹ ਆਪਣੀ ਸਿਆਸੀ ਰਣਨੀਤੀ ਬਾਰੇ ਅੰਤਿਮ ਫੈਸਲਾ ਲੈਣਗੇ।





















