Home Uncategorized ਵਿਸ਼ੇਸ਼ ਕੈਂਪਾਂ ਦਾ ਉਦੇਸ਼ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ : ਸਿਵਲ...

ਵਿਸ਼ੇਸ਼ ਕੈਂਪਾਂ ਦਾ ਉਦੇਸ਼ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ : ਸਿਵਲ ਸਰਜਨ

4
0

ਪਟਿਆਲਾ 29 ਸਤੰਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਸਿਹਤ ਵਿਭਾਗ ਪਟਿਆਲਾ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਕਾਲੀ ਮਾਤਾ ਮੰਦਰ ਪਟਿਆਲਾ ਵਿਖੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਟਲੀ ਦੀ ਅਗਵਾਈ ਹੇਠ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਾਹਰ ਡਾਕਟਰਾਂ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ.ਕਮਲਦੀਪ ਵੱਲੋਂ ਲੋਕਾਂ ਨੂੰ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਨਿਯਮਤ ਅੱਖਾਂ ਦੀ ਜਾਂਚ ਕਰਵਾਉਣ, ਅੱਖਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਤੇ ਅੱਖਾਂ ਦੀ ਸਹੀ ਸੰਭਾਲ ਕਰਨ ਲਈ ਪ੍ਰੇਰਤ ਕੀਤਾ ਗਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਸਿਹਤ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਹੀ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਮੁਹਈਆ ਕਰਵਾਉਣਾ ਹੈ, ਉਹਨਾਂ ਕਿਹਾ ਕਿ ਅੱਜ ਦੇ ਕੈਂਪ ਵਿੱਚ 60 ਵਿਅਕਤੀਆਂ ਦੀ ਅੱਖਾਂ ਦਾ ਚੈਕ ਅਪ ਕੀਤਾ ਗਿਆ, ਜਿਨਾਂ ਵਿੱਚ 50 ਨੂੰ ਐਨਕਾਂ ਵੰਡੀਆਂ ਗਈਆਂ, 6 ਨੂੰ ਕੈਟਾਰੈਕਟ ਆਪਰੇਸ਼ਨ ਵਾਸਤੇ ਰੈਫਰ ਕੀਤਾ ਗਿਆ, 50 ਆਈ ਡਰੋਪ ਵੰਡੇ ਗਏ ਅੱਖਾਂ ਦੇ ਡਾਕਟਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਤੇ ਆਪਣੇ ਪਰਿਵਾਰ ਦੀ ਸਿਹਤ ਪ੍ਰਤੀ ਸੁਚੇਤ ਰਹਿਣ ਤੇ ਸਮੇਂ ਸਮੇਂ ਤੇ ਆਪਣੀ ਨਿਗਹਾ ਦੀ ਜਾਂਚ ਕਰਵਾਉਣ। ਇਸ ਮੌਕੇ ਅਪਥਾਲਮਿਕ ਅਫਸਰ ਅਨੀਤਾ ਖੰਨਾ ਵੀ ਮੌਜੂਦ ਸਨ।

LEAVE A REPLY

Please enter your comment!
Please enter your name here