Home ਪਟਿਆਲਾ ਸੀ.ਐਚ.ਸੀ. ਤ੍ਰਿਪੜੀ ਵਿਖੇ ਡੈਂਟਲ ਫੋਰਟਨਾਈਟ ਦੀ ਸ਼ੁਰੂਆਤ

ਸੀ.ਐਚ.ਸੀ. ਤ੍ਰਿਪੜੀ ਵਿਖੇ ਡੈਂਟਲ ਫੋਰਟਨਾਈਟ ਦੀ ਸ਼ੁਰੂਆਤ

9
0

ਪਟਿਆਲਾ 6 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੈਤਲੀ ਅਤੇ ਡਿਪਟੀ ਜ਼ਿਲ੍ਹਾ ਹੈਲਥ ਅਫ਼ਸਰ (ਡੀ.ਡੀ.ਐੱਚ.ਓ.) ਡਾ. ਸੁਨੰਦਾ ਨਰੂਲਾ ਦੀ ਯੋਗ ਅਗਵਾਈ ਹੇਠ ਸੀ.ਐਚ.ਸੀ. ਤ੍ਰਿਪੜੀ ਵਿਖੇ ਡੈਂਟਲ ਫੋਰਟਨਾਈਟ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਪ੍ਰਨੀਤ ਕੌਰ, ਡਾ.ਸਰਬਜੀਤ ਕੌਰ, ਡਾ.ਸਵਿਤਾ ਗਰਗ ਅਤੇ ਡਾ.ਪ੍ਰੀਤੀ ਸੈਣੀ ਵੀ ਹਾਜ਼ਰ ਸਨ।

ਇਸ ਮੌਕੇ ਦੰਦਾਂ ਅਤੇ ਮੂੰਹ ਦੀ ਸਿਹਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਨਿਯਮਿਤ ਦੰਦਾਂ ਦੀ ਜਾਂਚ ਕਰਵਾਉਣ ਅਤੇ ਮੂੰਹ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ।

ਡੈਂਟਲ ਫੋਰਟਨਾਈਟ ਦੌਰਾਨ ਲੋੜਵੰਦ ਲਾਭਪਾਤਰੀਆਂ ਨੂੰ ਦੰਦਾਂ ਦੇ ਸੈੱਟ (ਡੈਂਚਰ) ਵੰਡੇ ਜਾਣਗੇ। ਇਸ ਦੇ ਨਾਲ-ਨਾਲ ਪੂਰੇ ਜ਼ਿਲ੍ਹੇ ਵਿੱਚ ਵੱਖ-ਵੱਖ ਮੌਖਿਕ ਸਿਹਤ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ, ਮੂੰਹ ਦੀ ਸਫ਼ਾਈ ਅਤੇ ਸਮੇਂ ਸਿਰ ਦੰਦਾਂ ਦੀ ਜਾਂਚ ਕਰਵਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ।

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਦੰਦਾਂ ਦੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਦੰਦਾਂ ਅਤੇ ਮੂੰਹ ਦੀ ਸਿਹਤ ਪ੍ਰਤੀ ਜਾਗਰੂਕ ਰਹਿਣ। ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਮੌਖਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਲੋੜਵੰਦ ਲੋਕਾਂ ਤੱਕ ਗੁਣਵੱਤਾਪੂਰਨ ਦੰਦਾਂ ਦੀਆਂ ਸਿਹਤ ਸੇਵਾਵਾਂ ਪਹੁੰਚਾਉਣਾ ਹੈ।

LEAVE A REPLY

Please enter your comment!
Please enter your name here