Home ਪਟਿਆਲਾ 50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ...

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

9
0

ਪਟਿਆਲਾ 8 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here