ਪਟਿਆਲਾ 12 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ
ਸ਼ਿਵਸੈਨਾ (ਸ਼ਿੰਦੇ) ਵੱਲੋਂ ਪਾਰਟੀ ਮੁਖੀ ਅਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ੍ਰੀ ਏਕਨਾਥ ਸ਼ਿੰਦੇ ਜੀ ਦੇ ਨਿਰਦੇਸ਼ਾਂ ਅਨੁਸਾਰ, ਸ੍ਰੀ ਨਰਿੰਦਰ ਮੋਦੀ ਜੀ ਦੇ ਜਨਮਦਿਨ ਅਤੇ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦੇ 25 ਸਾਲਾਂ ਦੇ ਜਨਤਕ ਜੀਵਨ ਨੂੰ ਸਮਰਪਿਤ ਹਫ਼ਤਾਵਾਰੀ ਸੇਵਾ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ, ਰਾਈ ਮਾਜਰਾ, ਪਟਿਆਲਾ ਵਿਖੇ 500 ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ।
ਇਹ ਸੇਵਾ ਪ੍ਰੋਗਰਾਮ ਸ਼ਿਵਸੈਨਾ (ਸ਼ਿੰਦੇ) ਦੇ ਪੰਜਾਬ ਪ੍ਰਧਾਨ ਸ੍ਰੀ ਹਰੀਸ਼ ਸਿੰਗਲਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਨੂੰ ਪੜ੍ਹਾਈ ਲਈ ਲੋੜੀਂਦੀ ਸਟੇਸ਼ਨਰੀ ਮੁਹੱਈਆ ਕਰਵਾਈ ਗਈ।
ਸ੍ਰੀ ਹਰੀਸ਼ ਸਿੰਗਲਾ ਨੇ ਕਿਹਾ ਕਿ ਬੱਚਿਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਅਜਿਹੇ ਸੇਵਾ ਕਾਰਜ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦੇ ਅਜਿਹੇ ਉਪਰਾਲਿਆਂ ਰਾਹੀਂ ਲੋੜਵੰਦਾਂ ਦੀ ਮਦਦ ਕਰਨ ਦਾ ਯਤਨ ਜਾਰੀ ਰਹੇਗਾ।
ਸ਼ਿਵਸੈਨਾ (ਸ਼ਿੰਦੇ) ਵੱਲੋਂ ਚਲਾਏ ਜਾ ਰਹੇ ਹਫ਼ਤਾਵਾਰੀ ਸੇਵਾ ਪ੍ਰੋਗਰਾਮ ਦਾ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਸਹਾਇਤਾ ਪਹੁੰਚਾਉਣਾ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਯੋਗਦਾਨ ਪਾਉਣਾ ਹੈ।
ਇਸ ਮੌਕੇ ਸਵਰਾਜ ਘੁੰਮਣ, ਰਾਜਿੰਦਰ ਪਵਾਰ ਰਾਜੂ, ਗੌਰਵ ਵਰਮਾ, ਦੀਪਾਂਸ਼ੂ ਤੋਮਰ ਸਮੇਤ ਹੋਰ ਪਾਰਟੀ ਆਗੂ ਵੀ ਮੌਜੂਦ ਸਨ।




















