Home ਪਟਿਆਲਾ ਸਕੂਲਾਂ ਵਿਖੇ ਕੀਤੀਆ ਗਈਆ ਡੇਂਗੂ ਜਾਗਰੂਕਤਾ ਗਤੀਵਿਧੀਆ

ਸਕੂਲਾਂ ਵਿਖੇ ਕੀਤੀਆ ਗਈਆ ਡੇਂਗੂ ਜਾਗਰੂਕਤਾ ਗਤੀਵਿਧੀਆ

5
0

ਪਟਿਆਲਾ 16 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਖੇ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਬੁੱਢਾ ਦਲ ਪਬਲਿਕ ਸਕੂਲ, ਸਰਕਾਰੀ ਮਾਡਲ ਟਾਉਨ ਸਕੂਲ, ਸਰਕਾਰੀ ਸਿਵਲ ਲਾਈਨ ਸਕੂਲ, ਸਰਕਾਰੀ ਸਕੂਲ ਫੇਕਟਰੀ ਏਰੀਆ, ਅਰਬਿੰਦੋ ਸਕੂਲ ਆਦਿ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਕਈ ਥਾਵਾਂ ਉੱਤੇ ਮਿਲਿਆ ਲਾਰਵਾ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ।

ਇਸ ਮੌਕੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਵੱਲੋਂ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਤੇ ਘਰਾਂ ਦੇ ਅੰਦਰ ਪਈਆਂ ਖਾਲੀ ਚੀਜ਼ਾਂ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਨਰਸਿੰਗ ਵਿਦਿਆਰਥੀਆਂ, ਆਸ਼ਾ ਵਰਕਰਾਂ, ਵਿਲੇਜ ਹੈਲਥ ਕਮੇਟੀਆਂ ਦੇ ਮੈਂਬਰਾਂ ਦੇ ਨਾਲ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਕਿਤੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ ਉਸ ਨੂੰ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ ਉੱਤੇ ਵੀ ਲਾਰਵੀਸਾਈਡ ਦਾ ਸਪਰੇਅ ਕੀਤਾ ਜਾ ਰਿਹਾ ਹੈ। ਉਹਨਾਂ ਤੇਜ਼ ਬੁਖਾਰ ਅਤੇ ਬਦਨ ਦਰਦ ਦੀ ਸ਼ਿਕਾਇਤ ਹੋਣ ਤੇ ਡੇਂਗੂ ਜਾਂਚ ਕਰਵਾਉਣ ਦੀ ਸਲਾਹ ਦਿੱਤੀ।

ਜਿਲ੍ਹਾ ਐਪੀਡੋਮੋਲੋਜਿਸਟ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜਿਲ੍ਹੇ ਭਰ ਦੇ 34407 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 312 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 1123871 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 8226 ਥਾਂਵਾ ਤੇ ਲਾਰਵਾ ਮਿਲਿਆ ਜਿਸ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਉਹਨਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਟਿਆਲਾ ਵਿੱਚ 58 ਡੇਂਗੂ ਦੇ ਕੇਸ ਮਿਲੇ ਹਨ।

LEAVE A REPLY

Please enter your comment!
Please enter your name here