Home ਪਟਿਆਲਾ ਦੁਸਹਿਰੇ ਮੌਕੇ ਮੋਹਿਤ ਮੋਹਿੰਦਰਾ ਨੇ ਵੱਖ-ਵੱਖ ਸਮਾਗਮਾਂ ‘ਚ ਭਰੀ ਹਾਜ਼ਰੀ; ਲੋਕਾਂ ਨੂੰ...

ਦੁਸਹਿਰੇ ਮੌਕੇ ਮੋਹਿਤ ਮੋਹਿੰਦਰਾ ਨੇ ਵੱਖ-ਵੱਖ ਸਮਾਗਮਾਂ ‘ਚ ਭਰੀ ਹਾਜ਼ਰੀ; ਲੋਕਾਂ ਨੂੰ ਦਿੱਤੀ ਵਧਾਈ,ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਪ੍ਰਤੀਕ ਹੈ ਦੁਸਹਿਰਾ: ਮੋਹਿਤ ਮੋਹਿੰਦਰਾ

11
0

ਪਟਿਆਲਾ 21 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਬਦੀ ‘ਤੇ ਨੇਕੀ ਅਤੇ ਅਧਰਮ ‘ਤੇ ਧਰਮ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਹਲਕਾ ਪਟਿਆਲਾ ਦਿਹਾਤੀ ਅੰਦਰ ਪੂਰੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਸ਼੍ਰੀ ਮੋਹਿਤ ਮੋਹਿੰਦਰਾ ਨੇ ਅਰਬਨ ਅਸਟੇਟ ਫੇਜ਼-1, ਏਕਤਾ ਨਗਰ ਅਤੇ ਐੱਸ.ਐੱਸ.ਟੀ. ਨਗਰ ਵਿਖੇ ਆਯੋਜਿਤ ਦੁਸਹਿਰਾ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸਮੂਹ ਇਲਾਕਾ ਵਾਸੀਆਂ ਨੂੰ ਤਿਉਹਾਰ ਦੀ ਵਧਾਈ ਦਿੱਤੀ। ਵੱਖ-ਵੱਖ ਥਾਵਾਂ ‘ਤੇ ਪਹੁੰਚਣ ‘ਤੇ ਪ੍ਰਬੰਧਕ ਕਮੇਟੀਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਮੋਹਿਤ ਮੋਹਿੰਦਰਾ ਦਾ ਨਿੱਘਾ ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਦੁਸਹਿਰੇ ਦਾ ਪਵਿੱਤਰ ਤਿਉਹਾਰ ਸਾਨੂੰ ਬੁਰਾਈ, ਹੰਕਾਰ ਅਤੇ ਅਧਰਮ ਦਾ ਤਿਆਗ ਕਰਕੇ ਸੱਚਾਈ, ਨਿਆਂ ਅਤੇ ਨੇਕੀ ਦੇ ਰਸਤੇ ‘ਤੇ ਚੱਲਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਤਿਉਹਾਰ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ, ਪ੍ਰੇਮ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ। ਮੋਹਿਤ ਮੋਹਿੰਦਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਕੁਰੀਤੀਆਂ ਅਤੇ ਬੁਰਾਈਆਂ ਨੂੰ ਖ਼ਤਮ ਕਰਕੇ ਪੰਜਾਬ ਦੀ ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਤਰੱਕੀ ਲਈ ਇੱਕਜੁੱਟ ਹੋ ਕੇ ਕੰਮ ਕਰਨ।

ਵੱਖ-ਵੱਖ ਸਮਾਗਮਾਂ ਦੌਰਾਨ ਪ੍ਰਬੰਧਕ ਕਮੇਟੀਆਂ ਵੱਲੋਂ ਮੋਹਿਤ ਮੋਹਿੰਦਰਾ ਨੂੰ ਸਨਮਾਨ ਚਿੰਨ੍ਹ ਅਤੇ ਦੋਸ਼ਾਲਾ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ, ਬਲਾਕ ਅਹੁਦੇਦਾਰ, ਵਾਰਡ ਨੁਮਾਇੰਦੇ, ਪ੍ਰਬੰਧਕ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here